Nation Post

ਸਕੂਲਾਂ ਵਿੱਚ ਛੁੱਟੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਚੇਤਾਵਨੀ

Harjot Singh Bains

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੇ ਐਲਾਨ ਤੋਂ ਬਾਅਦ ਵੀ ਕਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ ਹੈ। ਜਿਸ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਿਸ ਕਾਰਨ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਸਕੂਲਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Exit mobile version