ਇਨ੍ਹੀਂ ਦਿਨੀਂ ਸੂਬੇ ‘ਚ ਸਖ਼ਤ ਸਰਦੀ ਪੈ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮਾਂ ਸਾਰਣੀ ਵਿੱਚ ਬਦਲਾਅ ਕੀਤਾ ਹੈ। ਹਾਲਾਂਕਿ ਇਹ ਹੁਕਮ 21 ਜਨਵਰੀ ਤੱਕ ਲਾਗੂ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦੇ ਹੋਏ 21 ਜਨਵਰੀ ਤੱਕ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਦਲਿਆ ਗਿਆ ਹੈ। ਜਿਸ ਨੂੰ ਅੱਜ ਤੋਂ ਬਦਲ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪਹਿਲੀ ਸ਼ਿਫ਼ਟ ਵਿੱਚ 6ਵੀਂ ਜਮਾਤ ਤੋਂ ਉਪਰ ਦੀਆਂ ਜਮਾਤਾਂ ਲਈ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1.15 ਵਜੇ ਤੱਕ, ਦੂਜੀ ਸ਼ਿਫ਼ਟ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਲਈ ਦੁਪਹਿਰ 1:30 ਤੋਂ 4.30 ਵਜੇ ਤੱਕ ਦਾ ਸਮਾਂ ਹੋਵੇਗਾ। ਹੁਣ ਤੱਕ ਵਿਭਾਗ ਵੱਲੋਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਲਾਈਆਂ ਜਾ ਰਹੀਆਂ ਸਨ। ਹੁਣ 23 ਜਨਵਰੀ ਯਾਨਿ ਅੱਜ ਤੋਂ ਸਾਰੀਆਂ ਜਮਾਤਾਂ ਹੋਣਗੀਆਂ। ਸਮੇਂ ਦੀ ਤਬਦੀਲੀ ਅਨੁਸਾਰ ਅਧਿਆਪਕਾਂ ਨੂੰ ਵੀ ਸਵੇਰੇ ਅੱਧਾ ਘੰਟਾ ਪਹਿਲਾਂ ਪਹੁੰਚਣਾ ਹੋਵੇਗਾ ਅਤੇ ਬੱਚਿਆਂ ਦੀ ਛੁੱਟੀ ਹੋਣ ਤੋਂ ਬਾਅਦ 10 ਮਿੰਟ ਦੇ ਵਕਫੇ ਬਾਅਦ ਘਰ ਜਾ ਸਕਣਗੇ। ਡਬਲ ਸ਼ਿਫਟ ਵਾਲੇ ਅਧਿਆਪਕਾਂ ਨੂੰ ਸਵੇਰੇ 10.40 ਵਜੇ ਤੋਂ ਸ਼ਾਮ 4.40 ਵਜੇ ਤੱਕ ਸਕੂਲ ਵਿੱਚ ਰਹਿਣਾ ਪਵੇਗਾ।