Friday, November 15, 2024
HomePunjabਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਬੱਚਿਆਂ ਦੀ ਮੁਫਤ ਵਰਦੀ ਲਈ...

ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਬੱਚਿਆਂ ਦੀ ਮੁਫਤ ਵਰਦੀ ਲਈ 92.95 ਕਰੋੜ ਰੁਪਏ ਜਾਰੀ: ਸਿੱਖਿਆ ਮੰਤਰੀ ਮੀਤ ਹੇਅਰ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਸਿੱਖਿਆ ਵਿਭਾਗ ਵੱਲੋਂ 92.95 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਬੱਚਿਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਲੜਕੀਆਂ ਅਤੇ SC/ST/BPL/ਲੜਕੀਆਂ ਨੂੰ ਮੁਫਤ ਵਰਦੀ ਮਿਲੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਵਰਦੀਆਂ ਖਰੀਦਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਨਾ ਖਰੀਦਣ ਦੇ ਹੁਕਮ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਉਹ ਬੱਚਿਆਂ ਅਤੇ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਵਰਦੀਆਂ ਖਰੀਦਣ ਵਿੱਚ ਰੁਕਾਵਟ ਨਹੀਂ ਪਾ ਸਕਦੇ ਹਨ। ਅਜਿਹੇ ‘ਚ ਜੇਕਰ ਕੋਈ ਇਸ ਹੁਕਮ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਵਰਦੀਆਂ ਲਈ ਰਾਸ਼ੀ ਜਾਰੀ ਕਰਦੇ ਹੋਏ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਅਨੁਸਾਰ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖਰੀਦਣ ਦੇ ਲਿਖਤੀ ਜਾਂ ਜ਼ੁਬਾਨੀ ਹੁਕਮ ਨਾ ਦਿੱਤੇ ਜਾਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments