ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਸਿੱਖਿਆ ਵਿਭਾਗ ਵੱਲੋਂ 92.95 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਬੱਚਿਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਲੜਕੀਆਂ ਅਤੇ SC/ST/BPL/ਲੜਕੀਆਂ ਨੂੰ ਮੁਫਤ ਵਰਦੀ ਮਿਲੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਵਰਦੀਆਂ ਖਰੀਦਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਨਾ ਖਰੀਦਣ ਦੇ ਹੁਕਮ ਦਿੱਤੇ ਗਏ ਹਨ।
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ। ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ | (1/2)
— Gurmeet Singh Meet Hayer (@meet_hayer) May 19, 2022