Nation Post

ਸ਼ਾਲੀਮਾਰ ਬਾਗ ਕਤਲ ਕਾਂਡ: ਦਿੱਲੀ ਪੁਲਿਸ ਨੇ ਅੰਮ੍ਰਿਤਸਰ ਤੋਂ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਸਣੇ ਸੋਨਾ ਬਰਾਮਦ

shalimar bagh murder case

ਅੰਮ੍ਰਿਤਸਰ: ਦਿੱਲੀ ਪੁਲਿਸ ਨੇ ਸ਼ਾਲੀਮਾਰ ਬਾਗ ਵਿੱਚ ਲੁੱਟ ਦੀ ਨੀਅਤ ਨਾਲ ਆਪਣੇ ਹੀ ਰਿਸ਼ਤੇਦਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.40 ਲੱਖ ਰੁਪਏ ਅਤੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਦਿੱਲੀ ਪੁਲੀਸ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਅੰਮ੍ਰਿਤਸਰ ਵਿੱਚ ਛੁਪ ਗਏ।

ਜਾਣਕਾਰੀ ਅਨੁਸਾਰ ਫੜੇ ਗਏ ਨੌਜਵਾਨ ਮਧੁਰ ਕੁੰਦਰਾ ਅਤੇ ਅਮਰਜੋਤ ਕੌਰ ਦੱਸੇ ਜਾ ਰਹੇ ਹਨ। ਮ੍ਰਿਤਕਾ ਦੀ ਪਛਾਣ ਰਜਨੀ ਵਾਸੀ ਸ਼ਾਲੀਮਾਰ ਬਾਗ ਵਜੋਂ ਹੋਈ ਹੈ। ਮੁਦਰ ਉਸ ਦੀ ਭਰਜਾਈ ਦਾ ਪੁੱਤਰ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਸ਼ਾਲੀਮਾਰ ਬਾਗ ਸਥਿਤ ਘਰ ਪਹੁੰਚੀ। ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਜਾਂਚ ਸ਼ੁਰੂ ਕੀਤੀ ਗਈ। ਜਿਸ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਨਕਦੀ ਅਤੇ ਸੋਨੇ ਦੇ ਗਹਿਣਿਆਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ।

Exit mobile version