Nation Post

ਸ਼੍ਰੀ ਅਮਰਨਾਥ ਯਾਤਰਾ ਸ਼ਾਂਤੀਪੂਰਵਕ ਸੰਪੰਨ, 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ

ਸ਼੍ਰੀਨਗਰ: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਸ਼੍ਰੀ ਅਮਰਨਾਥ ਯਾਤਰਾ ਵੀਰਵਾਰ ਨੂੰ ਸਮਾਪਤ ਹੋ ਗਈ। ਇਸ ਸਾਲ 3 ਲੱਖ ਤੋਂ ਵੱਧ ਲੋਕਾਂ ਨੇ ਪਵਿੱਤਰ ਗੁਫਾ ‘ਚ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਵਰਣਨਯੋਗ ਹੈ ਕਿ ਖਰਾਬ ਮੌਸਮ ਤੋਂ ਇਲਾਵਾ ਪਿਛਲੇ ਮਹੀਨੇ ਬੱਦਲ ਫਟਣ ਕਾਰਨ ਆਏ ਹੜ੍ਹਾਂ ਵਿਚ 12 ਤੋਂ ਵੱਧ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।

ਹਾਲਾਂਕਿ ਸਾਲਾਨਾ ਅਮਰਨਾਥ ਯਾਤਰਾ ‘ਚ 6 ਤੋਂ 8 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਸੀ ਪਰ ਇਹ ਗਿਣਤੀ 3 ਲੱਖ ਤੋਂ ਜ਼ਿਆਦਾ ਰਹੀ। ਰਾਹਤ ਦੀ ਗੱਲ ਹੈ ਕਿ ਭਾਰੀ ਸੁਰੱਖਿਆ ਪ੍ਰਬੰਧਾਂ ਕਾਰਨ ਇਸ ਸਾਲ ਸ਼ਰਧਾਲੂਆਂ ‘ਤੇ ਕੋਈ ਅੱਤਵਾਦੀ ਹਮਲਾ ਨਹੀਂ ਹੋਇਆ।

Exit mobile version