Nation Post

ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਕੱਸਿਆ ਤੰਜ, ਨਾਜਾਇਜ਼ ਮਾਈਨਿੰਗ ਦੇ ਲਗਾਏ ਦੋਸ਼

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚਕਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਵੀਂ ਮਾਈਨਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਇਸ ਦੌਰਾਨ ਹੀ ਇਸ ਦੌਰਾਨ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ‘ਤੇ ਤਿੱਖਾ ਹਮਲਾ ਕੀਤਾ ਹੈ।

ਦਰਅਸਲ, ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਟਵਿੱਟਰ ਤੇ ‘ਗੈਰ-ਕਾਨੂੰਨੀ ਮਾਈਨਿੰਗ’ ਤੇ ਲਿਖਿਆ- ‘ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ। ਉਨ੍ਹਾਂ ਸਵਾਲ ਪੁੱਛਦੇ ਹੋਏ ਕਿਹਾ ਕਿ ਆਖਿਰ ਸਰਕਾਰ ਕਰ ਕੀ ਰਹੀ ਹੈ? ਸਿੱਧੂ ਨੇ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਾਇਆ ਕਿ ਇਕ ਮਹੀਨਾ ਪਹਿਲਾਂ ਰੇਤ ਦੀ ਇਕ ਟਰਾਲੀ ਜਿਸ ਦੀ ਕੀਮਤ 4,000 ਰੁਪਏ ਸੀ, ਹੁਣ 9,000 ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਰੇਤਾ-ਬੱਜਰੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਉਸਾਰੀ ਦਾ ਕੰਮ ਠੱਪ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਮਾਈਨਿੰਗ ਮਾਫੀਆ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਮਾਨ ਨੇ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਰ ਮਾਈਨਿੰਗ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਸੀ। ਮੀਟਿੰਗ ਵਿੱਚ ਦੱਸਿਆ ਗਿਆ ਸੀ ਕਿ ਹਰ ਕਾਨੂੰਨੀ ਥਾਂ ‘ਤੇ ਬੋਰਡ ਵੀ ਲਗਾਏ ਜਾਣਗੇ। ਇਹੀ ਨਹੀਂ ਬਲਕਿ ਡਰੋਨਾਂ ਰਾਹੀਂ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਮਾਈਨਿੰਗ ਵਾਲੀ ਥਾਂ ‘ਤੇ ਕੋਈ ਧੋਖਾਧੜੀ ਅਤੇ ਗੁੰਡਾਗਰਦੀ ਨਾ ਹੋਵੇ। ਮੀਟਿੰਗ ਨੇ ਅਧਿਕਾਰੀਆਂ ਨੂੰ ਛੇ ਮਹੀਨਿਆਂ ਵਿੱਚ ਨਵੀਂ ਮਾਈਨਿੰਗ ਨੀਤੀ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

Exit mobile version