Nation Post

ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਸਲਮਾਨ ‘ਤੇ ਪਿਤਾ ਸਲੀਮ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਦੇ ਨਾਂ ‘ਤੇ ਧਮਕੀ ਭਰਿਆ ਪੱਤਰ ਭੇਜਿਆ ਹੈ। ਧਮਕੀ ਭਰਿਆ ਪੱਤਰ ਬਾਂਦਰਾ ਦੇ ਬੈਂਡਸਟੈਂਡ ਪ੍ਰੋਮੇਨੇਡ ਤੋਂ ਮਿਲਿਆ ਹੈ।…. ਜਿਸ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਦਿੱਤੀ ਗਈ ਹੈ। ਇਹ ਪੱਤਰ ਗਾਰਡ ਨੂੰ ਉਸ ਥਾਂ ਤੋਂ ਮਿਲਿਆ ਜਿੱਥੇ ਸਲੀਮ ਖਾਨ ਸਵੇਰ ਦੀ ਸੈਰ ਤੋਂ ਬਾਅਦ ਬੈਠਦਾ ਹੈ। ਬਾਂਦਰਾ ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ।…

ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਅਤੇ ਸਲੀਮ ਖਾਨ ਨੂੰ ਧਮਕੀ ਦਿੰਦੇ ਹੋਏ ਪੱਤਰ ‘ਚ ਲਿਖਿਆ ਗਿਆ ਹੈ ਕਿ ‘ਤੇਰੀ ਹਾਲਤ ਸਿੱਧੂ ਮੂਸੇਵਾਲਾ ਵਰਗੀ ਹੋਵੇਗੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੂ ਦੀ ਛਾਤੀ ਨੂੰ ਗੋਲੀਆਂ ਨਾਲ ਛੱਲੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ਦੀ ਸਿਆਸਤ ਵੀ ਹਿੱਲੀ ਪਈ ਹੈ। ਪੰਜਾਬ ਸਰਕਾਰ ਲਗਾਤਾਰ ਮੂਸੇਵਾਲਾ ਦੇ ਕਾਤਿਲਾਂ ਦੀ ਭਾਲ ਕਰ ਰਹੀ ਹੈ। ਇਸ ਤੋਂ ਇਲਾਵਾ ਕਈ ਵੱਡੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ।

Exit mobile version