Nation Post

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਇੱਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ, ਬਠਿੰਡਾ ਸ਼ਹਿਰ ਦਾ ਰਹਿਣ ਵਾਲਾ ਹੈ ਦੋਸ਼ੀ

sidhu moose wala

sidhu moose wala

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਦਾ ਕਤਲ ਕਰਨ ਵਾਲੇ ਇੱਕ ਹੋਰ ਸ਼ਾਰਪ ਸ਼ੂਟਰ ਹਰਕਮਲ ਰਾਣੂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। … ਦੱਸਿਆ ਜਾ ਰਿਹਾ ਹੈ ਕਿ ਉਹ ਬਠਿੰਡਾ ਸ਼ਹਿਰ ਦਾ ਰਹਿਣ ਵਾਲਾ ਹੈ। ਉਸ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ।

ਇਸੇ ਦੌਰਾਨ ਮੂਸੇਵਾਲਾ ਦੇ ਕਤਲ ਵਿੱਚ ਲੋੜੀਂਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਗਿਆ ਹੈ। 2 ਜੂਨ ਨੂੰ ਕੇਂਦਰੀ ਜਾਂਚ ਬਿਊਰੋ ਨੇ ਗੋਲਡੀ ਬਰਾੜ ਵਿਰੁੱਧ ਆਰਸੀਐਨ ਜਾਰੀ ਕਰਨ ਲਈ ਇੰਟਰਪੋਲ ਨੂੰ ਪੱਤਰ ਲਿਖਿਆ ਸੀ। ਜਾਣਕਾਰੀ ਮੁਤਾਬਕ ਗੋਲਡੀ ਬਰਾੜ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਇਆ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾ ਪੁਲਿਸ ਨੇ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ‘ਚ ਕੇਸ਼ਵ ਦਾ ਵੱਡਾ ਹੱਥ ਸੀ ਅਤੇ ਹਮਲੇ ਤੋਂ ਪਹਿਲਾਂ ਕੇਸ਼ਵ ਇਕ ਹੋਰ ਦੋਸ਼ੀ ਸੰਦੀਪ ਦੇ ਨਾਲ ਸੀ, ਜਿਸ ਨੇ ਰੇਕੀ ਕੀਤੀ ਸੀ। …ਫਿਲਹਾਲ ਪੁਲਿਸ ਹਰਕਮਲ ਰਾਣੂ ਸਮੇਤ ਇਨ੍ਹਾਂ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

Exit mobile version