ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਮੂਸੇਵਾਲਾ ਦੇ ਸਮਰਥਕਾਂ ਦਾ ਗੁੱਸਾ ਅਜੇ ਠੰਢਾ ਨਹੀਂ ਹੋਇਆ ਹੈ।… ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਪਹੁੰਚੇ ਸਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਧੂ ਦੀ ਯਾਦ ‘ਚ ਹਸਪਤਾਲ, ਖੇਡ ਸਟੇਡੀਅਮ ਬਣਾਇਆ ਜਾਵੇ ਅਤੇ ਇਸ ਮੰਗ ‘ਤੇ ਸਰਕਾਰ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ, ਉਥੇ ਹੀ ਪਰਿਵਾਰ ਨੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਨ ਅਤੇ ਸਖ਼ਤ ਸਜ਼ਾਵਾਂ ਦੇਣ ਦੀ ਗੱਲ ਵੀ ਕਹੀ ਹੈ।…
CM ਮਾਨ ਨੇ 15 ਦਿਨਾਂ ਦਾ ਮੰਗਿਆ ਸਮਾਂ
ਦੱਸਿਆ ਜਾ ਰਿਹਾ ਹੈ ਕਿ ਸੀਐਨ ਮਾਨ ਨੇ ਪਰਿਵਾਰ ਨਾਲ ਇਕ ਘੰਟਾ ਗੱਲਬਾਤ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਪਰਿਵਾਰ ਦਾ ਹੌਸਲਾ ਵਧਾਇਆ ਅਤੇ ਕਾਤਲਾਂ ਨੂੰ ਜਲਦ ਸਜ਼ਾ ਦਿਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੇ ਲਈ ਸੀਐਮ ਮਾਨ ਨੇ ਦੋਸ਼ੀ ਦੀ ਗ੍ਰਿਫਤਾਰੀ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ 15 ਦਿਨਾਂ ਦਾ ਸਮਾਂ ਮੰਗਿਆ ਹੈ, ਹਾਲਾਂਕਿ ਪਰਿਵਾਰ ਨੇ 20 ਦਿਨਾਂ ਦਾ ਸਮਾਂ ਦਿੱਤਾ ਹੈ।