Nation Post

ਸਿੱਧੂ ਮੂਸੇਵਾਲਾ ਦਾ ਜਨਮਦਿਨ ਅੱਜ, ਪਿੰਡ ਮੂਸੇ ਪਹੁੰਚ ਰਹੇ ਪ੍ਰਸ਼ੰਸ਼ਕ, ਨਮ ਅੱਖਾਂ ਨਾਲ ਮਨਾ ਰਹੇ ਇਹ ਦਿਨ

Sidhu Moose Wala

Sidhu Moose Wala

ਮਾਨਸਾ: ਅੱਜ ਯਾਨੀ 11 ਜੂਨ ਨੂੰ ਮਰਹੂਮ ਸਟਾਰ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ‘ਤੇ ਇੰਡਸਟਰੀ ਦੇ ਸਾਰੇ ਸਿਤਾਰੇ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਸਮਰਥਕ ਵੀ ਉਨ੍ਹਾਂ ਦੀ ਹਵੇਲੀ ਪਹੁੰਚ ਰਹੇ ਹਨ।… ਜਿੱਥੇ ਉਹ ਨਮ ਅੱਖਾਂ ਨਾਲ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾ ਰਹੇ ਹਨ। ਗਾਇਕ ਦੇ ਘਰ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਪ੍ਰਸ਼ੰਸਕਾਂ ਨੇ ਮੂਸੇਵਾਲਾ ਦੀ ਤਸਵੀਰ ਰੱਖੀ ਹੋਈ ਹੈ ਅਤੇ ਉਹ ਉਨ੍ਹਾਂ ਦੀ ਤਸਵੀਰ ਅੱਗੇ ਕੇਕ ਕੱਟ ਕੇ ਉਨ੍ਹਾਂ ਨੂੰ ਯਾਦ ਕਰ ਰਹੇ ਹਨ।

ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਹੀ ਨਹੀਂ ਬਲਕਿ ਦੁਨੀਆ ਭਰ ‘ਚ ਗਾਇਕ ਦੇ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਹੈ। ਹਾਲਾਂਕਿ ਇਸ ਕਤਲ ਨੂੰ ਲੈ ਕੇ ਰੋਜ਼ਾਨਾ ਕਈ ਖੁਲਾਸੇ ਵੀ ਹੋ ਰਹੇ ਹਨ।

ਪੰਜ ਦੋਸ਼ੀਆਂ ਨੂੰ ਮਾਨਸਾ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਪੰਜ ਦੋਸ਼ੀਆਂ ਨੂੰ ਅੱਜ ਮੁੜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲਿਆ ਸੀ। ਰਿਮਾਂਡ ਪੂਰਾ ਹੋਣ ‘ਤੇ ਅੱਜ ਫਿਰ ਤੋਂ ਮਨਪ੍ਰੀਤ ਸਿੰਘ ਮੰਨਾ, ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਭਾਊ ਸਰਾਜ ਅਤੇ ਪ੍ਰਦੀਪ ਅਭੀ ਅਤੇ ਸੰਦੀਪ ਕੇਕੜਾ ਜੋ ਇਸ ਕਤਲ ਕਾਂਡ ‘ਚ ਸ਼ਾਮਲ ਹਨ।… ਪੁਲਿਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਦਾ ਰਿਮਾਂਡ ਲਿਆ ਸੀ, ਜਿਸ ‘ਚ ਇਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਏ ਹਨ ਅਤੇ ਇਸ ਕਤਲ ਕਾਂਡ ‘ਚ ਕਈ ਹੋਰ ਨਾਂ ਵੀ ਸਾਹਮਣੇ ਆਏ ਹਨ। ਪੁਲਿਸ ਇਸ ਮਾਮਲੇ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।

Exit mobile version