Nation Post

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਵੱਡੀ ਗਿਣਤੀ ‘ਚ ਪਹੁੰਚ ਰਹੇ ਪ੍ਰਸ਼ੰਸ਼ਕ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਇਸਦੀ ਜਾਣਕਾਰੀ ਮਰਹੂਮ ਗਾਇਕ ਮੂਸੇਵਾਲਾ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਗਈ ਹੈ। …ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਗਿਆ- ਤੁਹਾਨੂੰ ਸਾਰਿਆਂ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਸ਼ੁੱਭਦੀਪ ਸਿੰਘ (ਸਿੱਧੂ ਮੂਸੇ ਵਾਲਾ) ਦੀ ਅੰਤਿਮ ਅਰਦਾਸ ਤੇ ਭੋਗ 8 ਜੂਨ ਨੂੰ ਹੋਵੇਗੀ।

ਮਿਤੀ – 8 ਜੂਨ 2022
ਸਮਾਂ – ਸਵੇਰੇ 11:30
ਸਥਾਨ – ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ

ਇਸ ਤੋਂ ਪਹਿਲਾਂ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਇੱਕ ਸਾਥੀ ਨੇ ਨੌਜਵਾਨਾਂ ਨੂੰ ਪ੍ਰਾਰਥਨਾ ਸਭਾ ਵਿੱਚ ਦਸਤਾਰ ਸਜਾ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ ‘ਤੇ ਮਾਣ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਇੱਕ ਦਿਨ ਬਾਅਦ 29 ਮਈ ਨੂੰ ਮਾਨਸਾ ਜ਼ਿਲ੍ਹੇ ਵਿੱਚ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਪ੍ਰਸ਼ੰਸ਼ਕ ਦੂਰ-ਦੂਰ ਤੋਂ ਸ਼ਾਮਿਲ ਹੋ ਰਹੇ ਹਨ। ਜਿਸਦੇ ਚੱਲਦੇ ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ।

Exit mobile version