Nation Post

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਵਾਇਆ ਸ਼ੁਭਦੀਪ ਦਾ ਟੈਟੂ, ਵਾਇਰਲ ਹੋ ਰਹੀ ਤਸਵੀਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਲਕੇ 29 ਜੁਲਾਈ ਨੂੰ ਦੋ ਮਹੀਨੇ ਹੋ ਗਏ ਹਨ ਪਰ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਸ਼ੰਸਕ ਉਨ੍ਹਾਂ ਦੇ ਵਿਛੋੜੇ ਦਾ ਸੋਗ ਮਨਾ ਰਹੇ ਹਨ। ਖਾਸ ਤੌਰ ‘ਤੇ ਮੂਸੇਵਾਲਾ ਦੇ ਮਾਤਾ-ਪਿਤਾ ਲਈ ਕੋਈ ਦਿਨ ਅਜਿਹਾ ਨਹੀਂ ਜਾਂਦਾ ਜਦੋਂ ਉਨ੍ਹਾਂ ਨੂੰ ਆਪਣੇ ਸ਼ੁਭਦੀਪ ਸਿੰਘ ਨੂੰ ਯਾਦ ਨਾ ਹੋਵੇ। ਇਸ ਦੇ ਨਾਲ ਹੀ ਹੁਣ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਆਪਣੀ ਬਾਂਹ ‘ਤੇ ਆਪਣੇ ਬੇਟੇ ਦਾ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਇਸ ਫੋਟੋ ਨੂੰ ਦੇਖ ਕੇ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਗਏ।

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ 29 ਮਈ ਨੂੰ ਦਿਨ-ਦਿਹਾੜੇ ਗੋਲੀਆਂ ਚਲਾ ਦਿੱਤੀਆ ਗਈਆਂ ਸੀ। ਇਸ ਗੋਲੀਬਾਰੀ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਹੋ ਗਏ ਹਨ ਪਰ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕ ਉਨ੍ਹਾਂ ਨੂੰ ਭੁੱਲ ਨਹੀਂ ਪਾਏ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਨੌਜਵਾਨਾਂ ਨੇ ਵੀ ਵੱਡੇ ਪੱਧਰ ਤੇ ਮੂਸੇਵਾਲਾ ਦੇ ਟੈਟੂ ਬਣਵਾਏ ਸਨ ਤੇ ਹੁਣ ਉਹਨਾਂ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਮਰਹੂਮ ਬੇਟੇ ਦਾ ਟੈਟੂ ਬਣਵਾਇਆ ਹੈ।

Exit mobile version