Nation Post

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਹੁੰਚੇ ਇੰਗਲੈਂਡ, ਪ੍ਰਸ਼ੰਸਕਾਂ ਵੱਲੋਂ ਸਾਈਕਲ ਮਾਰਚ ‘ਚ ਕੀਤੀ ਸ਼ਮੂਲੀਅਤ

sidhu moose wala family

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਗਏ ਹੋਏ ਹਨ। ਉਹ ਬੀਤੀ ਰਾਤ ਇੰਗਲੈਂਡ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਇਨਸਾਫ਼ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨਗੇ।

ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੀਤਾ ਜਾ ਰਿਹਾ ਪ੍ਰਦਰਸ਼ਨ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ 20 ਨਵੰਬਰ ਨੂੰ ਇੰਗਲੈਂਡ ਵਿੱਚ ਵੀ ਇਹ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਵਿੱਚ ਸਿੱਧੂ ਦੇ ਮਾਪੇ ਵੀ ਸ਼ਿਰਕਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਲੱਖਾਂ ਦੀ ਗਿਣਤੀ ‘ਚ ਲੋਕ ਸ਼ਿਰਕਤ ਕਰਨਗੇ, ਜੋ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਨਗੇ।

Exit mobile version