Nation Post

ਸੀਨੀਅਰ ਅਕਾਲੀ ਆਗੂ ਨਿਰਮਲ ਕਾਹਲੋਂ ਦਾ ਦਿਹਾਂਤ, CM ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਮੈਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Exit mobile version