Nation Post

ਸੀਨੀਅਰ ਕਾਂਸਟੇਬਲ ‘ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਰਾਣਾ ਮਨਸੂਰਪੁਰੀਆਂ ਦਾ ਐਨਕਾਉਂਟਰ

ਪੱਤਰ ਪ੍ਰੇਰਕ : ਪੰਜਾਬ ਪੁਲਿਸ ਨੇ ਆਖਿਰਕਾਰ ਆਪਣੇ ਮੁਲਾਜ਼ਮ ਦੇ ਕਾਤਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਆਖਿਰਕਾਰ 24 ਘੰਟੇ ਦੇ ਅੰਦਰ ਵੱਡੇ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਨੇ ਇਹ ਐਨਕਾਊਂਟਰ ਮੁਕੇਰੀਆਂ ਦੇ ਛੋਟੇ ਭੰਗਾਲਾ ‘ਚ ਕੀਤਾ ਹੈ। ਇਸ ਐਨਕਾਊਂਟਰ ‘ਚ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਾਰਿਆ ਗਿਆ। ਇਹ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਹੈ।

ਬੀਤੇ ਦਿਨ ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਾਬਲੇ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ ਸੀ। ਬੀਤੇ ਦਿਨ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਕਾਂਸਟੇਬਲ ਅੰਮ੍ਰਿਤਪਾਲ ਨੂੰ ਵੱਜੀ ਜਿਸ ਨਾਲ ਉਸਦੀ ਮੌਤ ਹੋ ਗਈ ਸੀ।

ਅੱਜ ਸ਼ਹੀਦ ਅਮਨਦੀਪ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਵਿਖੇ ਕਰ ਦਿੱਤਾ ਗਿਆ। ਸ਼ਹਾਦਤ ਮੌਕੇ ਪਹੁੰਚੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਪੰਜਾਬ ਸਰਕਾਰ ਅਤੇ ਇੱਕ ਕਰੋੜ ਰੁਪਏ ਦੀ ਮਦਦ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇੱਕ ਜੀਅ ਨੂੰ ਸੂਬਾ ਸਰਕਾਰ ਵੱਲੋਂ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੌਕੇ ਉੱਤੇ ਪਹੁੰਚੇ ਆਪ ਆਗੂ ਰਾਜ ਕੁਮਾਰ ਚੱਬੇਵਾਲ ਨੇ ਵੀ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਬੀਤੇ ਦਿਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਵੀ ਜ਼ਖ਼ਮੀ ਹੋ ਗਿਆ ਹੈ ਜੋ ਕਿ ਮੌਕੇ ਤੋਂ ਫਰਾਰ ਹੈ। ਗੈਂਗਸਟਰ ਦੀ ਭਾਲ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਘਰਾਂ ਅਤੇ ਖੇਤਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕਰੀਬ 10 ਚੱਲੇ ਹੋਏ ਖੋਲ ਬਰਾਮਦ ਕੀਤੇ ਸਨ। ਇਸ ਮਾਮਲੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਗਈ।

Exit mobile version