Nation Post

ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਮਨਸੂਰਪੁਰ ‘ਚ ਬੇਅਦਬੀ ਕਾਂਡ ਦੀ ਕੀਤੀ ਨਿੰਦਾ, ਕਹੀ ਇਹ ਗੱਲ

Sacrilege incident in Mansoorpur

ਚੰਡੀਗੜ੍ਹ: ਫਿਲੌਰ ਦੇ ਪਿੰਡ ਮਨਸੂਰਪੁਰ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਵਿੱਚ ਭਾਰੀ ਰੋਸ ਹੈ। ਇਸ ਘਟਨਾ ਤੋਂ ਬਾਅਦ ਕਈ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ”ਅਸੀਂ ਫਿਲੌਰ ਨੇੜੇ ਮਨਸੂਰਪੁਰ ਪਿੰਡ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਹ ਜਾਣਬੁੱਝ ਕੇ ਕੀਤੀ ਗਈ ਭੜਕਾਹਟ ਹੈ ਜੋ ਮੁਆਫੀ ਦੇ ਯੋਗ ਨਹੀਂ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਇਹ ਬਹੁਤ ਹੀ ਨਿੰਦਣਯੋਗ ਘਿਨੌਣਾ ਅਪਰਾਧ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਸਰਕਾਰ ਨੂੰ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣੇ ਚਾਹੀਦੇ ਹਨ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਹ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ।

Exit mobile version