Nation Post

ਸੁਖਬੀਰ ਬਾਦਲ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ, SYL ਅਤੇ Rihai ਗੀਤ ਬਣੇ ਵਜ੍ਹਾ

Sukhbir Singh Badal

Sukhbir Singh Badal

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਵਾਈ.ਐੱਲ ਵਰਗੇ ਗੀਤਾਂ ‘ਤੇ ਪਾਬੰਦੀ ਲਾਉਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।


ਟਵੀਟ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਦਰਸਾਉਂਦੇ ਐਸਵਾਈਐਲ ਅਤੇ ਰਿਹਾਈ ਵਰਗੇ ਗੀਤਾਂ ‘ਤੇ ਪਾਬੰਦੀ ਲਗਾਉਣਾ ਸਾਡੇ ਆਪਣੇ ਵਿਚਾਰ ਪ੍ਰਗਟ ਕਰਨ ਦੇ ਅਧਿਕਾਰ ਦੀ ਉਲੰਘਣਾ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਰਾਹੀਂ ਇਸ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰੀਏ।

Exit mobile version