ਸੁਲਤਾਨਪੁਰ ਲੋਧੀ: ਬੀਤੀ ਰਾਤ ਕਰੀਬ 9.30 ਵਜੇ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਚਰਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਪੰਡੋਰੀ ਆਪਣੇ ਕਿਸੇ ਰਿਸ਼ਤੇਦਾਰ ਦੇ ਨਾਲ ਲੰਘ ਰਿਹਾ ਸੀ। ਮੋਟਰਸਾਈਕਲ ਸਪਲੈਂਡਰ PB 041 D 6731 ‘ਤੇ ਸਵਾਰ ਹੋ ਕੇ ਪਿੰਡ ਸ਼ੇਖੂਪੁਰ ਨੂੰ ਜਾ ਰਹੇ ਸੀ। ਇਸ ਤੋਂ ਅੱਗੇ ਲਖਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਕਪੂਰਥਲਾ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਈਕਲ ਨੰਬਰ ਪੀਬੀ 08 ਸੀਜੇ 1520 ‘ਤੇ ਸਵਾਰ ਹੋ ਕੇ ਪਿੰਡ ਸ਼ੇਰਪੁਰ ਨੂੰ ਆ ਰਿਹਾ ਸੀ।
ਇਸ ਲਈ ਜਦੋਂ ਦੋਵੇਂ ਨੌਜਵਾਨ ਰਾਤ ਕਰੀਬ ਸਾਢੇ 9 ਵਜੇ ਪਿੰਡ ਢੁੱਡੀਆਂਵਾਲ ਨੇੜੇ ਪੁੱਜੇ। ਜਿਸ ਕਾਰਨ ਦੋਵਾਂ ਨੌਜਵਾਨਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ। ਜਿਸ ਕਾਰਨ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਗਏ ਅਤੇ ਗੁਰਚਰਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲਖਬੀਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ ‘ਤੇ ਏਐਸਆਈ ਆਲਮ ਜੀਤ ਸਿੰਘ ਅਤੇ ਏਐਸਆਈ ਸ਼ਿੰਦਰ ਪਾਲ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਏਐਸਆਈ ਆਲਮ ਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ।