Nation Post

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ‘ਸਮੂਹ ਅਰਦਾਸ’, ਆਜ਼ਾਦੀ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਕੀਤਾ ਜਾਵੇਗਾ ਯਾਦ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਉਹ ਦੇਸ਼ ਦੀ ਆਜ਼ਾਦੀ ਲਈ ਅਤੇ ਦੇਸ਼ ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਰੀਬ 10 ਲੱਖ ਲੋਕਾਂ ਦੀ ਯਾਦ ਵਿੱਚ ਸ਼ਾਂਤੀ ਲਈ ਅਰਦਾਸ ਕਰਨਗੇ। ਜਥੇਦਾਰ ਨੇ ਕਿਹਾ ਕਿ 10 ਤੋਂ 16 ਅਗਸਤ ਤੱਕ ਸਮੁੱਚੀ ਸਿੱਖ ਕੌਮ ਨੂੰ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕਰਨੇ ਚਾਹੀਦੇ ਹਨ ਅਤੇ ਇਸ ਸੰਘਰਸ਼ ਵਿੱਚ ਜਾਨਾਂ ਵਾਰਨ ਵਾਲਿਆਂ ਲਈ ਅਰਦਾਸ ਕਰਨੀ ਚਾਹੀਦੀ ਹੈ।

ਇਹ ਵੀ ਕਿਹਾ ਕਿ ਆਜ਼ਾਦੀ ਵੇਲੇ ਜਾਨਾਂ ਵਾਰਨ ਵਾਲਿਆਂ ਲਈ 16 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਇਸ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

Exit mobile version