ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਗੁਰਪੁਰਬ ਸਮਾਗਮਾਂ ਮੌਕੇ ਮੱਥਾ ਟੇਕਿਆ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਗੁਰਪੁਰਬ ਮੌਕੇ ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ।
ਇਸ ਸਮਾਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੰੁ ਸੰਬੋਧਨ ਵੀ ਕੀਤਾ। ਇਸ ਦੌਰਾਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ।