Nation Post

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਕਾਂਗਰਸ ਦੀ ਨਵੀਂ ਟੀਮ, ਦੁਰਗਿਆਣਾ ਮੰਦਰ ‘ਤੇ ਸ਼੍ਰੀ ਰਾਮਤੀਰਥ ਧਾਮ ਦੇ ਵੀ ਕੀਤੇ ਦਰਸ਼ਨ

Amrinder Singh Raja Warring

Amrinder Singh Raja Warring

ਅੰਮ੍ਰਿਤਸਰ: ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਸ਼ੁੱਕਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਾਰਿਆਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਸਾਰਿਆਂ ਨੇ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਧਾਮ ਦੇ ਵੀ ਦਰਸ਼ਨ ਕੀਤੇ, ਜਿਸ ਦੀਆਂ ਤਸਵੀਰਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

 

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵਿਟਰ ਹੈਂਡਲ ਤੇ ਤਸਵੀਰਾਂ ਸਾਂਝੀਆਂ ਕਰ ਲਿਖਿਆ- ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਖੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਤੋਂ ਇਲਾਵਾ ਦੂਜੀਆਂ ਤਸਵੀਰਾਂ ਨੂੰ ਸ਼ੇਅਰ ਕਰ ਉਨ੍ਹਾਂ ਨੇ ਲਿਖਿਆ- ਸ਼੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਦੇ ਦਰਸ਼ਨ ਕੀਤੇ। ਤੁਸੀ ਵੀ ਦੇਖੋ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੀਆਂ ਇਹ ਖਾਸ ਤਸਵੀਰਾਂ।

Exit mobile version