Nation Post

ਸੰਗਰੂਰ ਜ਼ਿਮਨੀ ਚੋਣਾਂ: ‘ਆਪ’ ਉਮੀਦਵਾਰ ਗੁਰਮੇਲ ਸਿੰਘ ਦਾ ਹੋਵੇਗਾ ਜ਼ਬਰਦਸਤ ਪ੍ਰਚਾਰ, CM ਮਾਨ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਵਿਧਾਨ ਸਭਾ ਹਲਕਾ ਭਦੌੜ ਵਿਖੇ ਜਨਤਕ ਮੀਟਿੰਗਾਂ ਕੀਤੀਆਂ।… ਇਸ ਦੌਰਾਨ ਗੁਰਮੇਲ ਸਿੰਘ ਨੂੰ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਸਹਿਯੋਗ ਮਿਲਿਆ। ਇਸਦੇ ਚੱਲਦੇ ਹੀ
‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਜ਼ਬਰਦਸਤ ਪ੍ਰਚਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਭਦੌੜ ਤੇ ਬਰਨਾਲਾ ‘ਚ ਰੋਡ ਸ਼ੋਅ ਕਰਨਗੇ।

ਇਸਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ- ਸੰਗਰੂਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ @SarpanchGurmail ਦੇ ਹੱਕ ‘ਚ ਰੋਡ ਸ਼ੋਅ ਦਾ ਪ੍ਰੋਗਰਾਮ.. ਅੱਜ ਭਦੌੜ ਅਤੇ ਬਰਨਾਲਾ ਦੇ ਲੋਕਾਂ ਨਾਲ ਰੂਬਰੂ ਹੋਵਾਂਗੇ..

Exit mobile version