ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਦਰਦਨਾਕ ਸੜਕ ਹਾਦਸਾ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇਹ ਹਾਦਸਾ
ਬੁੱਧਵਾਰ ਤੜਕੇ ਵਾਪਰਿਆ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਚੰਬਾ-ਪਠਾਨਕੋਟ ਹਾਈਵੇਅ ‘ਤੇ ਤਨੂੰਹੱਟੀ ਨੇੜੇ ਵਾਪਰਿਆ। ਅਸਲ ‘ਚ, ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰਕੇ ਵਾਪਸ ਪਰਤ ਰਹੇ ਲੋਕਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈਆਂ।
ਉੱਥੇ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਬਕਲੋਹ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਜਦਕਿ ਜ਼ਖਮੀਆਂ ਨੂੰ ਇਲਾਜ ਲਈ ਹਰੀਗਿਰੀ ਹਸਪਤਾਲ ਕਮਲਾਦੀ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਟਿੱਸਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਦੌਰਾਨ ਐਸਪੀ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਡਲਹੌਜ਼ੀ ਵਿੱਚ ਕੀਤਾ ਜਾਵੇਗਾ।