ਕਾਠਮੰਡੂ (ਰਾਘਵ): ਨੇਪਾਲ ਦੀ ਰਾਜਧਾਨੀ ਕਾਠਮੰਡੂ ‘ਚ ਬੁੱਧਵਾਰ ਨੂੰ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਸ਼ੌਰਿਆ ਏਅਰਲਾਈਨਜ਼ ਦਾ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟੇਕਆਫ ਦੌਰਾਨ ਦਸਾਗ੍ਰਸਤ ਹੋ ਗਿਆ। ਕਾਠਮੰਡੂ ਪੋਸਟ ਮੁਤਾਬਕ ਹਾਦਸੇ ਵਾਲੀ ਥਾਂ ਤੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਸੂਤਰਾਂ ਮੁਤਾਬਕ ਟੀਆਈਏ ਦੇ ਬੁਲਾਰੇ ਪ੍ਰੇਮਨਾਥ ਠਾਕੁਰ ਨੇ ਦੱਸਿਆ ਕਿ ਪੋਖਰਾ ਜਾ ਰਹੇ ਜਹਾਜ਼ ‘ਚ ਹਵਾਈ ਅਮਲੇ ਸਮੇਤ 19 ਲੋਕ ਸਵਾਰ ਸਨ। ਇਹ ਜਹਾਜ਼ ਸਵੇਰੇ ਕਰੀਬ 11 ਵਜੇ ਕਰੈਸ਼ ਹੋਇਆ। ਹਾਦਸੇ ਵਾਲੀ ਥਾਂ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ।