ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ 1984 ਸਿੱਖ ਕਤਲੇਆਮ ਦੇ ਪੀੜਤ 114 ਪਰਿਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੀ ਬਕਾਇਆ ਰਹਿੰਦੀ ਐਕਸਗ੍ਰੇਸ਼ੀਆ ਮੁਆਵਜ਼ਾ ਰਾਸ਼ੀ ਮਿਲ ਜਾਵੇਗੀ ਅਤੇ ਇਸ ਦੇ ਨਾਲ ਹੀ 73 ਪਰਿਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੇ ਮੈਂਬਰਾਂ ਲਈ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਜਾਣਗੇ। ਦਸ ਦਈਏ ਕਿ ਇਸ ਮਾਮਲੇ ਵਿੱਚ ਡਵੀਜ਼ਨਲ ਕਮਿਸ਼ਨਰ ਦਿੱਲੀ ਸੰਜੀਵ ਖੀਰਵਾਰ ਨਾਲ ਮੀਟਿੰਗ ਕਰਨ ਮਗਰੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਪੀੜ੍ਹਤ ਪਰਿਵਾਰਾਂ ਦਾ ਐਕਸਗ੍ਰੇਸ਼ੀਆ ਮੁਆਵਜ਼ਾ ਬਕਾਇਆ ਹੋਣ ਦਾ ਮਾਮਲਾ ਚੁੱਕਿਆ ਸੀ।ਜਿਸ ਤੋਂ ਬਾਅਦ ਡਵੀਜ਼ਨਲ ਕਮਿਸ਼ਨ ਨੇ ਜਵਾਬ ਵਿੱਚ ਉਨ੍ਹਾਂ ਨੂੰ ਦਸਿਆ ਹੈ ਕਿ ਐਕਸਗ੍ਰੇਸ਼ੀਆ ਦੀਆਂ 114 ਫਾਈਲਾਂ ਕਲੀਅਰ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ ਜਲਦ ਹੀ ਮੁਆਵਜ਼ਾ ਮਿਲ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਪੀੜ੍ਹਤ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਵੀ ਚੁੱਕਿਆ, ਜਿਸ ‘ਤੇ ਸੰਜੀਵ ਖੀਰਵਾਰ ਨੇ ਦੱਸਿਆ ਕਿ 73 ਪਰਿਵਾਰਾਂ ਨੂੰ ਜਲਦ ਹੀ ਨੌਕਰੀਆਂ ਦੀਆਂ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦ ਨੌਕਰੀਆਂ ਦੀਆਂ ਚਿੱਠੀਆਂ ਭੇਜ ਦਿੱਤੀਆਂ ਜਾਣਗੀਆਂ । ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਕੇਸਾਂ ਦੀ ਨਿਗਰਾਨੀ ਕਰ ਹਨ ।