Nation Post

ਪੰਜਾਬ: ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ

ਖਰੜ (ਜਸਪ੍ਰੀਤ): ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਐਨਕਲੇਵ ਥਾਣੇ ਦੀ ਪੁਲੀਸ ਨੇ ਦੋ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਾਰ, ਇਨਵਰਟਰ, ਮੋਟਰਸਾਈਕਲ ਅਤੇ ਸਕੂਟਰ ਬਰਾਮਦ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਸੁਰਾਗ ਮਿਲਣ ਦੀ ਉਮੀਦ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਐਸ.ਆਈ ਚਰਨਜੀਤ ਸਿੰਘ ਰਾਮੇਵਾਲ ਨੇ ਦੱਸਿਆ ਕਿ ਚੌਕੀ ਪੁਲਿਸ ਨੇ ਮੁਲਜ਼ਮ ਗੁਰਜੀਤ ਸਿੰਘ ਵਾਸੀ ਈਕੋ ਫਲੋਰ ਝੁੰਗੀਆ ਰੋਡ ਖਰੜ ਅਤੇ ਚੰਨਣ ਸਿੰਘ ਮੁੰਡੀ ਵਾਸੀ ਖਰੜ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version