Friday, November 15, 2024
HomePunjabਗੁਰਦੁਆਰਾ ਪਾਉਂਟਾ ਸਾਹਿਬ ਗਏ 3 ਪੰਜਾਬੀ ਨੌਜਵਾਨ ਇਸ਼ਨਾਨ ਕਰਨ ਦੌਰਾਨ ਯਮੁਨਾ ਨਦੀ...

ਗੁਰਦੁਆਰਾ ਪਾਉਂਟਾ ਸਾਹਿਬ ਗਏ 3 ਪੰਜਾਬੀ ਨੌਜਵਾਨ ਇਸ਼ਨਾਨ ਕਰਨ ਦੌਰਾਨ ਯਮੁਨਾ ਨਦੀ ‘ਚ ਡੁੱਬੇ

ਡੇਰਾਬੱਸੀ/ਚੰਡੀਗੜ੍ਹ (ਨੇਹਾ): ਗੁਰਦੁਆਰਾ ਪਾਉਂਟਾ ਸਾਹਿਬ ਗਏ ਪੰਜਾਬੀ ਨੌਜਵਾਨਾਂ ਨਾਲ ਭਾਣਾ ਵਾਪਰਿਆ ਹੈ। ਇਥੇ ਯਮੁਨਾ ਨਦੀ ’ਚ ਇਸ਼ਨਾਨ ਕਰਦੇ ਸਮੇਂ ਤਿੰਨ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਉਰਫ਼ ਪ੍ਰਿੰਸ (22) ਪੁੱਤਰ ਸ਼ਾਮ ਸਿੰਘ ਸੈਣੀ ਵਾਸੀ ਡੇਰਾਬੱਸੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਵਾਸੀ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਾਉਂਟਾ ਸਾਹਿਬ ਪੁਲਿਸ ਨੂੰ ਸ਼ਾਮ ਕਰੀਬ 6 ਵਜੇ ਤਿੰਨ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ ਸੀ। ਕਿਹਾ ਜਾ ਰਿਹਾ ਹੈ ਕਿ ਇੱਕਨੌਜਵਾਨ ਨੂੰ ਡੁੱਬਦਾ ਦੇਖ ਕੇ ਦੋ ਦੋਸਤ ਉਸ ਨੂੰ ਬਚਾਉਣ ਲਈ ਨਦੀ ’ਚ ਗਏ ਸਨ ਪਰ ਤਿੰਨੇ ਡੁੱਬ ਗਏ। ਬਾਅਦ ’ਚ ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਦੀਆਂ ਲਾਸ਼ਾਂ ਮਿਲ ਸਕੀਆਂ। ਇਹ ਤਿੰਨੇ ਧੀਰੇਂਦਰ ਦੀ ਥਾਰ ਕਾਰ ’ਚ ਪਾਉਂਟਾ ਸਾਹਿਬ ਪੁੱਜੇ ਸਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments