ਜੈਪੁਰ/ਅਹਿਮਦਾਬਾਦ (ਸਾਹਿਬ): ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਰਾਜਸਥਾਨ ਦੇ ਬਾੜਮੇਰ ਵਿੱਚ ਤਾਪਮਾਨ 48.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਭਾਰਤ ਦੇ ਕਈ ਹੋਰ ਰਾਜਾਂ ਵਿੱਚ ਵੀ ਹੀਟਵੇਵ ਦੇ ਰੈੱਡ ਅਲਰਟ ਜਾਰੀ ਕੀਤੇ ਗਏ ਹਨ।
- ਆਉਣ ਵਾਲੇ ਦਿਨਾਂ ‘ਚ ਰਾਜਸਥਾਨ ਵਿੱਚ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਬੁੱਧਵਾਰ ਨੂੰ ਜੈਸਲਮੇਰ ਨੇੜੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਪਮਾਨ 53 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਜਲੌਰ ‘ਚ ਗਰਮੀ ਦੇ ਕਾਰਨ ਇੱਕ ਔਰਤ ਅਤੇ 2 ਬਜ਼ੁਰਗ ਗਰਮੀ ਕਾਰਨ ਬੇਹੋਸ਼ ਹੋਏ ਸਨ ਅਤੇ ਬਾਅਦ ਵਿੱਚ ਉਹਨਾਂ ਦੀ ਮੌਤ ਹੋ ਗਈ। ਬਲੋਤਰਾ ਜ਼ਿਲ੍ਹੇ ਵਿੱਚ ਇੱਕ ਮਜ਼ਦੂਰ ਦੀ ਵੀ ਗਰਮੀ ਦੇ ਕਾਰਨ ਮੌਤ ਹੋ ਗਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ।
- ਜਦਕਿ ਗੁਜਰਾਤ ਦੇ ਅਹਿਮਦਾਬਾਦ ਅਤੇ ਗਾਂਧੀਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਰਾਤ ਦੇ ਸਮੇਂ ਵੀ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਬਣਾ ਰਹਿੰਦਾ ਹੈ। ਚਾਰ ਦਿਨਾਂ ਬਾਅਦ ਇਹ ਥੋੜ੍ਹਾ ਘੱਟ ਜਾਣ ਦੀ ਉਮੀਦ ਹੈ। ਉੱਤਰੀ ਭਾਰਤ ਵਿੱਚ ਗਰਮੀ ਦੇ ਇਨ੍ਹਾਂ ਪ੍ਰਭਾਵਾਂ ਨੂੰ ਦੇਖਦੇ ਹੋਏ ਸਥਾਨਕ ਅਧਿਕਾਰੀਆਂ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਕਾਮ ਦੇ ਘੰਟੇ ਘਟਾ ਦਿੱਤੇ ਹਨ। ਇਹ ਸਥਿਤੀ ਅਗਲੇ ਕੁਝ ਦਿਨਾਂ ਤੱਕ ਬਣੀ ਰਹਿ ਸਕਦੀ ਹੈ।