ਮੋਗਾ (ਸਾਹਿਬ) : ਪੰਜਾਬ ਦੀ ਮੋਗਾ ਪੁਲਸ ਨੇ ਇਕ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 50 ਕਿਲੋ ਲੋਹਾ, 10 ਕਿਲੋ ਤਾਂਬਾ, ਇਕ ਕਾਰ, ਇਕ ਕੈਂਟਰ ਅਤੇ ਇਕ ਟਰਾਂਸਫਾਰਮਰ ਸਮੇਤ ਭਾਰੀ ਮਾਤਰਾ ‘ਚ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ।
- ਜਾਣਕਾਰੀ ਦਿੰਦਿਆਂ ਡੀਐਸਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਪਿੰਡ ਵਾਸੀਆਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਬਿਜਲੀ ਦੀਆਂ ਮੋਟਰਾਂ, ਤਾਰਾਂ ਅਤੇ ਟਰਾਂਸਫਾਰਮਰ ਚੋਰੀ ਹੋ ਰਹੇ ਹਨ। ਪਿੰਡ ਵਾਸੀਆਂ ਦੀ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
- ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਦੋ ਮੁਲਜ਼ਮਾਂ ਨੂੰ ਮੋਟਰਸਾਈਕਲ ਅਤੇ ਬੈਟਰੀ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੀ ਸੂਚਨਾ ‘ਤੇ ਵੱਡੀ ਮਾਤਰਾ ‘ਚ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ‘ਚ 50 ਕਿਲੋ ਲੋਹਾ, 10 ਕਿਲੋ ਤਾਂਬਾ, ਇਕ ਕਾਰ, ਇਕ ਕੈਂਟਰ ਅਤੇ ਟਰਾਂਸਫਾਰਮਰ ਦਾ ਭਾਰੀ ਸਾਮਾਨ ਬਰਾਮਦ ਹੋਇਆ।
- ਉਪਰੋਕਤ ਦੋਵਾਂ ਤੋਂ ਪੁੱਛਗਿੱਛ ਕਰਨ ਉਪਰੰਤ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਵਿੱਚ ਜਸਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀ ਬਠਿੰਡਾ ਅਤੇ ਅਵਤਾਰ ਸਿੰਘ, ਜਸਪ੍ਰੀਤ ਸਿੰਘ, ਲਲਿਤ ਕੁਮਾਰ ਵਾਸੀ ਮੋਗਾ ਦੱਸੇ ਜਾਂਦੇ ਹਨ।