ਜੰਮੂ (ਸਾਹਿਬ)— ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਸ਼ਨੀਵਾਰ ਸ਼ਾਮ ਨੂੰ ਚੋਣ ਪ੍ਰਚਾਰ ਠੱਪ ਹੋ ਗਿਆ। ਇਸ ਪੜਾਅ ‘ਚ 8 ਸੂਬਿਆਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ, ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਲੋਕ ਸਭਾ ਹਲਕੇ ਵਿੱਚ ਵੋਟਿੰਗ ਤੋਂ ਪਹਿਲਾਂ, ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਲਗਾ ਦਿੱਤੀਆਂ।
- ਜਾਣਕਾਰੀ ਅਨੁਸਾਰ ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੇ ਸ਼ਨੀਵਾਰ ਸ਼ਾਮ 6 ਵਜੇ ਤੋਂ ਧਾਰਾ 144 ਤਹਿਤ 72 ਘੰਟਿਆਂ ਲਈ ਪਾਬੰਦੀ ਲਗਾ ਦਿੱਤੀ ਹੈ। ਬਾਰਾਮੂਲਾ ਲੋਕ ਸਭਾ ਹਲਕੇ ਵਿੱਚ 20 ਮਈ ਨੂੰ ਵੋਟਿੰਗ ਹੋਣੀ ਹੈ। ਇੱਥੇ ਮੁੱਖ ਮੁਕਾਬਲਾ ਨੈਸ਼ਨਲ ਕਾਨਫਰੰਸ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਪੀਪਲਜ਼ ਕਾਨਫਰੰਸ ਦੇ ਸੱਜਾਦ ਲੋਨ ਅਤੇ ਜੇਲ੍ਹ ਵਿੱਚ ਬੰਦ ਸਾਬਕਾ ਵਿਧਾਇਕ ਅਵਾਮੀ ਇਤਿਹਾਦ ਪਾਰਟੀ ਦੇ ਇੰਜਨੀਅਰ ਰਸ਼ੀਦ ਵਿਚਕਾਰ ਹੈ।
- ਹਲਕੇ ਵਿੱਚ ਉੜੀ, ਕਰਨਾਹ, ਕੇਰਨ, ਗੁਰੇਜ਼ ਅਤੇ ਤੰਗਧਾਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਪੋਲਿੰਗ ਸਟੇਸ਼ਨ ਹਨ। ਇਲਾਕੇ ਵਿੱਚ ਚੋਣ ਪ੍ਰਚਾਰ ਸ਼ਨੀਵਾਰ ਸ਼ਾਮ 6 ਵਜੇ ਸਮਾਪਤ ਹੋ ਗਿਆ।