ਜਲੰਧਰ (ਰਾਘਵ) : ਜਲੰਧਰ ‘ਚ ਅਗਵਾ ਹੋਏ ਪਰਵਾਸੀ ਭਾਰਤੀ ਦਾ ਕਤਲ ਕਰ ਦਿੱਤਾ ਗਿਆ ਹੈ, ਭਾਵੇਂ ਕਿ ਪੁਲਸ ਨੇ ਕੁਝ ਹੀ ਸਮੇਂ ‘ਚ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਜਲੰਧਰ ਦੇ ਪਿੰਡ ਕੰਗ ਸਾਹੇਬੂ ਤੋਂ ਅਗਵਾ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਰਆਈ ਮਹਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਬਜ਼ੁਰਗ ਐਨਆਰਆਈ ਮਹਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਮੋਗਾ ਦੀ ਨਹਿਰ ਵਿੱਚ ਸੁੱਟ ਦਿੱਤੀ ਗਈ ਸੀ। ਐਸਐਸਪੀ ਖੱਖ ਨੇ ਦੱਸਿਆ ਕਿ ਕਾਤਲਾਂ ਦੇ ਇਸ਼ਾਰੇ ’ਤੇ ਪੁਲੀਸ ਟੀਮ ਲਾਸ਼ ਬਰਾਮਦ ਕਰਨ ਲਈ ਮੋਗਾ ਲਈ ਰਵਾਨਾ ਹੋ ਗਈ ਹੈ।
ਪੁਲਿਸ ਜਲਦ ਹੀ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਕਬਜ਼ੇ ’ਚੋਂ ਗੱਡੀ ਵੀ ਬਰਾਮਦ ਕੀਤੀ ਗਈ ਹੈ। ਐਨਆਰਆਈ ਮਹਿੰਦਰ ਸਿੰਘ ਦੇ ਅਗਵਾ ਹੋਣ ਅਤੇ ਮੁਲਜ਼ਮ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਨਜ਼ਦੀਕੀ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੀ ਸ਼ਾਮ ਕਰੀਬ 6 ਵਜੇ ਜਦੋਂ ਉਹ ਜਲੰਧਰ ਨਕੋਦਰ ਹਾਈਵੇਅ ‘ਤੇ ਪੈਂਦੇ ਪਿੰਡ ਕੰਗ ਸਾਹਬੂ ਕੋਲ ਪਹੁੰਚੇ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਮਹਿੰਦਰ ਸਿੰਘ ਨੂੰ ਉਨ੍ਹਾਂ ਦੀ ਕਾਰ (ਪੀ.ਬੀ.-08-ਏ.ਕਿਊ-3878) ‘ਚ ਅਗਵਾ ਕਰ ਲਿਆ ਅਤੇ ਉਥੋਂ ਫ਼ਰਾਰ ਹੋ ਗਏ।