ਪੰਜਾਬ ਦੇ ਅਬੋਹਰ ਦੇ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ NDPS ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਅਤੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਫਾਜ਼ਿਲਕਾ ਦੀ ਐਸ.ਐਸ.ਪੀ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜਿਸ ਕਾਰਨ ਬੀਤੇ ਦਿਨ ਸਹਾਇਕ ਥਾਣੇਦਾਰ ਮਨਜੀਤ ਸਿੰਘ ਗੁੰਮਜਾਲ ਨੇੜੇ ਗਸ਼ਤ ਕਰ ਰਹੇ ਸੀ । ਇਸ ਦੌਰਾਨ ਸ੍ਰੀਗੰਗਾਨਗਰ ਵੱਲੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਕੋਲ ਮੌਜੂਦ ਬੈਗ ਦੀ ਤਲਾਸ਼ੀ ਲਈ ਗਈ |
ਇਸ ਤੋਂ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ 100 ਐਮਜੀ ਅਤੇ ਕੋਵਿਡੋਲ 100 ਐਸਆਰ ਦੀਆਂ ਲਗਭਗ 1000 ਗੋਲੀਆਂ ਫੜੀਆਂ ਹਨ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ, ਥਾਣਾ ਧਰਮਕੋਟ ਮੋਗਾ ਅਤੇ ਪਰਮਜੀਤ ਸਿੰਘ ਪੁੱਤਰ ਦਲੀਪ ਵਾਸੀ ਮਹਿਤਪੁਰ ਜਲੰਧਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ NDPS ਦੀ ਧਾਰਾ 22, 61, 85 ਤਹਿਤ ਮਾਮਲਾ ਦਰਜ ਕਰ ਲਿਆ ਹੈ।