ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਵਿਰੁੱਧ ਲਏ ਜਾ ਰਹੇ ਐਕਸ਼ਨ ‘ਚ ਪੰਜਾਬ ਵਿੱਚ ਕਈ ਜਗ੍ਹਾ ‘ਤੇ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਦੇ ਗ੍ਰਹਿ ਵਿਭਾਗ ਨੇ ਅੱਜ ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਇੰਟਰਨੈੱਟ ਸੇਵਾ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਵਾਈ.ਪੀ.ਐੱਸ. ਚੌਕ, ਮੋਹਾਲੀ ਏਅਰਪੋਰਟ ਰੋਡ ‘ਤੇ ਇੰਟਰਨੈੱਟ ਸੇਵਾ 23 ਮਾਰਚ ਤੱਕ ਬੰਦ ਰਹੇਗੀ|
ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਨਾਲ ਲੋਕਾਂ ਦੇ ਵਪਾਰ, ਬਿੱਲ ਪੇਮੈਂਟ ਸਣੇ ਟੈਕਸੀ ਪੇਮੈਂਟ ਆਦਿ ਕਈ ਤਰ੍ਹਾਂ ਦੀਆਂ ਆਨਲਾਈਨ ਪੇਮੈਂਟ ਬੰਦ ਹੋ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਜਲਦੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।