ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਪੋਸਟਰ ਲਾਉਣ ਦੇ ਖ਼ਿਲਾਫ਼ ਪੁਲਿਸ ਨੇ 100 ਤੋਂ ਵੱਧ ਲੋਕਾਂ ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਹ ਸਾਰੇ ਮਾਮਲੇ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਦੇ ਤਹਿਤ ਦਰਜ ਹੋਏ ਹਨ। ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਨਿਕਲਣ ਵਾਲੀ ਵੈਨ ਵਿੱਚੋਂ ਵੀ ਪੋਸਟਰ ਬਰਾਮਦ ਕੀਤੇ ਗਏ ਹਨ । ਇਸ ਮਾਮਲੇ ‘ਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਦੇ ਅਨੁਸਾਰ ਦਿੱਲੀ ਵਿੱਚ ‘ਮੋਦੀ ਹਟਾਓ ਦੇਸ਼ ਬਚਾਓ’ ਵਾਲੇ ਪੋਸਟਰ ਲਗਾਏ ਹੋਏ ਸੀ । ਇਨ੍ਹਾਂ ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਬਾਰੇ ਕੁਝ ਨਹੀਂ ਲਿਖਿਆ ਸੀ। ਆਈਪੀ ਸਟੇਟ ਪੁਲਿਸ ਸਟੇਸ਼ਨ ਦੇ ਇੱਕ ਕਾਂਸਟੇਬਲ ਨੇ ਪੱਪੂ ਮਹਿਤਾ ਨਾਮ ਦੇ ਇੱਕ ਵਿਅਕਤੀ ਨੂੰ ਪੋਸਟਰ ਲਗਾਉਂਦੇ ਹੋਏ ਕਾਬੂ ਕੀਤਾ। ਉਕਤ ਵਿਅਕਤੀ ਕੋਲ ਪੋਸਟਰਾਂ ਦੇ 38 ਬੰਡਲ ਬਰਾਮਦ ਹੋਏ ਹਨ।
ਸੂਤਰਾਂ ਦੇ ਅਨੁਸਾਰ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਦੀਪੇਂਦਰ ਪਾਠਕ ਨੇ ਦੱਸਿਆ , ‘ਦੋ ਪ੍ਰਿੰਟਿੰਗ ਪ੍ਰੈਸ ਫਰਮਾਂ ਨੂੰ 50,000 ਪੋਸਟਰ ਬਣਾਉਣ ਦਾ ਆਰਡਰ ਮਿਲਿਆ ਸੀ। ਪ੍ਰਿੰਟਿੰਗ ਪ੍ਰੈਸ ਨਾਲ ਜੁੜੇ ਕਰਮਚਾਰੀਆਂ ਨੇ ਐਤਵਾਰ ਦੇਰ ਰਾਤ ਤੋਂ ਸੋਮਵਾਰ ਸਵੇਰ ਤੱਕ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਕਈ ਪੋਸਟਰ ਲਗਾਏ। ਪੁਲਿਸ ਨੇ ਪ੍ਰਿੰਟਿੰਗ ਪ੍ਰੈਸ ਦਾ ਨਾਮ ਨਾ ਛਾਪਣ ਦੇ ਦੋਸ਼ ‘ਚ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਚਨਾ ਦੇ ਅਨੁਸਾਰ ਦੋ ਸਾਲ ਪਹਿਲਾਂ ਵੀ ਅਜਿਹਾ ਹੀ ਇੱਕ ਘਟਨਾ ਵਪਾਰੀ ਸੀ। ਜਦੋਂ ਦਿੱਲੀ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਦੌਰਾਨ ਪੀਐਮ ਮੋਦੀ ਦੇ ਖ਼ਿਲਾਫ਼ ਪੋਸਟਰ ਲਗਾਏ ਗਏ ਸੀ । ਇਸ ਤੇ ਦਿੱਲੀ ਪੁਲਿਸ ਨੇ 25 ਐਫਆਈਆਰ ਦਰਜ ਕਰਕੇ 30 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।