ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ ਹਨ। ਦਿੱਲੀ ਤੋਂ ਬਾਅਦ ਉਹ ਸਿੱਧੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਵੀ ਦਰਸ਼ਨ ਕੀਤੇ। ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਭਾਜਪਾ ਨੇਤਾਵਾਂ ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਵੀ ਮਿਲੇ ਅਤੇ ਡੇਰੇ ਦੇ ਅੰਦਰ ਹੋ ਰਹੀਆਂ ਸਾਰੀਆਂ ਸੇਵਾਵਾਂ ਬਾਰੇ ਵੀ ਉਨ੍ਹਾਂ ਨੇ ਸੂਚਨਾ ਪ੍ਰਾਪਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਵਿੱਚ ਪਹਿਲੀ ਵਾਰ ਆਉਣਾ ਹੋਇਆ ਹੈ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਰਾਧਾ ਸੁਆਮੀ ਆ ਚੁੱਕੇ ਹਨ । ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਚਰਚਾ ਕਰਨ ਤੋਂ ਬਾਅਦ ਉਨ੍ਹਾਂ ਡੇਰੇ ਦਾ ਦੌਰਾ ਵੀ ਕੀਤਾ ਸੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸਫਾਈ, ਪ੍ਰਬੰਧ ਅਤੇ ਲੰਗਰ ਦੀ ਸਹੂਲਤ ਤੋਂ ਬਹੁਤ ਖੁਸ਼ ਹੋਏ ਸੀ।