ਪੁਲਿਸ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ। ਛੁੱਟਣ ਲਈ ਲੁਟੇਰਾ ਗਰੋਹ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ । ਦੋਵਾਂ ਧਿਰਾਂ ਵਿਚਾਲੇ ਲਗਭਗ 30 ਰਾਊਂਡ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਕਾਂਸਟੇਬਲ ਜੁਗਰਾਜ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਫੜ ਲਿਆ ਹੈ |
ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ | ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਦਾ ਪਿੱਛਾ ਕੀਤਾ। ਮਜੀਠਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਪੁਲਿਸ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ। ਲੁਟੇਰਾ ਗਰੋਹ ਦੇ ਮੈਂਬਰਾਂ ਨੇ ਆਪਣਾ ਬਚਾਅ ਕਰਨ ਲਈ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਦੇ ਗੋਲੀਆਂ ਲੱਗ ਗਈਆਂ । ਕਾਂਸਟੇਬਲ ਨੂੰ ਇਲਾਜ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਾ ਦਿੱਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਲੁੱਟ-ਖੋਹ ਕਰਨ ਵਾਲਾ ਗਰੋਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਖੇਤਰ ਵਿੱਚ ਜਿਆਦਾ ਸਰਗਰਮ ਸੀ। ਦੋਸ਼ੀਆਂ ਨੇ ਕੁਝ ਦਿਨ ਪਹਿਲਾ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਫਾਈਨਾਂਸ ਕੰਪਨੀ ਵਿੱਚ ਲੁੱਟ-ਖੋਹ ਕੀਤੀ ਸੀ।
ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗਰੋਹ ਦੇ ਦੋ ਮੈਂਬਰ ਭੱਜਣ ਵਿੱਚ ਕਾਮਯਾਬ ਹੋ ਗਏ ਸੀ । ਕਾਬੂ ਕੀਤੇ ਗਏ ਮੁਲਜ਼ਮਾਂ ਦੀ ਸਹਾਇਤਾ ਨਾਲ ਭੱਜੇ ਹੋਏ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਗਰੋਹ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।