ਅੰਬਾਲਾ ‘ਚ ਪਿਟਬੁਲ ਕੁੱਤੇ ਨੇ ਇੱਕ 4 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਕੋਲੋਂ ਲੰਘ ਰਹੇ ਇੱਕ ਨੌਜਵਾਨ ਨੇ ਬੱਚੀ ਨੂੰ ਕੁੱਤਿਆਂ ਤੋਂ ਬਚਾਇਆ ਹੈ । ਬੱਚੀ ਦੇ ਸਰੀਰ ‘ਤੇ ਕੁੱਤਿਆਂ ਦੇ ਕੱਟਣ ਕਾਰਨ 15 ਤੋਂ ਜਿਆਦਾ ਨਿਸ਼ਾਨ ਲੱਗੇ ਹੋਏ ਹਨ। ਮਾਸੂਮ ਬੱਚੀ ਨੂੰ ਦਾ ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਕੁੱਤੇ ਦੀ ਮਾਲਕਿਨ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਮਾਸੂਮ ਬੱਚੀ ਗਲੀ ਵਿਚ ਖੇਡ ਰਹੀ ਸੀ।ਉਸ ਸਮੇਂ ਇੱਕ ਨੌਜਵਾਨ ਹੱਥ ਵਿੱਚ ਕੁਝ ਸਮਾਨ ਲੈ ਕੇ ਕੋਲੋਂ ਲੰਘ ਰਿਹਾ ਸੀ। ਇਸ ਦੌਰਾਨ ਪਿਟਬੁੱਲ ਕੁੱਤਾ ਪਿੱਛੇ ਤੋਂ ਆਉਂਦਾ ਹੈ ਅਤੇ ਬੱਚੀ ‘ਤੇ ਹਮਲਾ ਕਰ ਦਿੰਦਾ ਹੈ। ਇਸ ਹਮਲੇ ਵਿੱਚ ਬੱਚੀ ਡਿੱਗ ਜਾਂਦੀ ਹੈ। ਬੱਚੀ ਦੇ ਨੇੜੇ ਮੌਜੂਦ ਲੋਕ ਡਰ ਕੇ ਭੱਜ ਜਾਂਦੇ ਹਨ। ਇਸ ਦੇ ਨਾਲ ਹੀ ਹੋਰ ਕੁੱਤੇ ਵੀ ਬੱਚੀ ‘ਤੇ ਹਮਲਾ ਕਰ ਦਿੰਦੇ ਹਨ। ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਨੌਜਵਾਨ ਨੇ ਕੁੱਤਿਆਂ ਨੂੰ ਭਜਾ ਕੇ ਬੱਚੀ ਨੂੰ ਬਚਾ ਲਿਆ।
ਪੁਲਿਸ ਨੇ ਕੁੱਤੇ ਦੀ ਮਾਲਕਿਨ ਦੇ ਖਿਲਾਫ ਸ਼ਿਕਾਇਤ ਦਰਜ਼ ਕਰਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।