ਕਿਸਾਨ ਜਥੇਬੰਦੀਆਂ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਰੇਲ ਪਟੜੀਆਂ ‘ਤੇ ਧਰਨਾ ਦੇਣ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ । ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਹੋਣ ਵਾਲੀ ਹੈ। ਪੰਜਾਬ ‘ਚ 18 ਥਾਵਾਂ ‘ਤੇ ਰੇਲਾਂ ਰੋਕੀਆਂ ਜਾਣ ਵਾਲੀਆਂ ਹਨ|
ਕਿਸਾਨ ਜਥੇਬੰਦੀਆਂ ਨੇ ਆਪ ਲੋਕਾਂ ਨੂੰ ਅੱਜ ਰੇਲ ਵਿੱਚ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ। ਰੇਲ ਰੋਕੋ ਅੰਦੋਲਨ ਕਾਰਨ ਤੁਹਾਨੂੰ ਮੁਸ਼ਕਿਲਾਂ ਆ ਸਕਦੀਆਂ ਹਨ । ਪੰਜਾਬ ਭਰ ਵਿੱਚ ਅੰਮ੍ਰਿਤਸਰ, ਫਿਲੌਰ, ਸਮਰਾਲਾ ਅਤੇ ਮਾਲਵਾ ਖੇਤਰ ਬਠਿੰਡਾ, ਪਟਿਆਲਾ, ਫਿਰੋਜ਼ਪੁਰ ਵਿੱਚ 18 ਥਾਵਾਂ ’ਤੇ ਕਿਸਾਨ ਰੇਲ ਪਟੜੀ ’ਤੇ ਧਰਨਾ ਦੇਣ ਜਾ ਰਹੇ ਹਨ।
ਕਿਸਾਨਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਦੋ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ।ਪਹਿਲਾ ਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਦੂਜਾ ਹੁਣ ਸਰਕਾਰਾਂ, ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ, ਨੇ ਫਸਲਾਂ ਦੇ ਭਾਅ ਵਿੱਚ ਕਟੌਤੀ ਕਰਨੀ ਸ਼ੁਰੂ ਕੀਤੀ ਹੈ। ਕਿਸਾਨਾਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਣ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕਟੌਤੀ ਦੇ ਚੁੱਕਣ।