ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਦੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਮਗਰੋਂ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਬੀਤੇ 36 ਦਿਨਾਂ ਤੋਂ ਫਰਾਰ ਹੋਇਆ ਸੀ, ਪੰਜਾਬ ਪੁਲਿਸ ਕਾਫੀ ਦੇਰ ਤੋਂ ਉਸ ਦੀ ਤਲਾਸ਼ ਕਰ ਰਹੀ ਸੀ,ਅੱਜ ਉਸ ਨੂੰ ਪੰਜਾਬ ਪੁਲਿਸ ਨੇ ਕਾਬੂ ਕਰ ਲਿਆ ਹੈ।
ਪੰਜਾਬ ਪੁਲਿਸ ਨੇ ਟਵਿਟਰ ਤੇ ਪੋਸਟ ਪਾ ਕੇ ਇਸ ਬਾਰੇ ਸੂਚਨਾ ਦਿੱਤੀ ਹੈ ਕਿ ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ ਹੈ ਕਿ ਸ਼ਾਂਤੀ ਬਣਾਏ ਰੱਖੋ ਤੇ ਕੋਈ ਵੀ ਗਲਤ ਜਾਣਕਾਰੀ ਸਾਂਝੀ ਨਾ ਕਰੋ |
ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਚਨਾ ਦੇ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ ਹੈ। ਹਾਲੇ ਪੰਜਾਬ ਪੁਲਿਸ ਵੱਲੋਂ ਜਿਆਦਾ ਜਾਣਕਾਰੀ ਨਹੀਂ ਦਿੱਤੀ ਗਈ। ਸਿਰਫ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਹੁਣ ਬਠਿੰਡਾ ਤੋਂ ਫਲਾਈਟ ਦੇ ਰਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ।