Friday, November 15, 2024
HomeBreakingਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦੇ ਦੋਸ਼ੀ ਦੀ ਇਲਾਜ ਦੌਰਾਨ...

ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦੇ ਦੋਸ਼ੀ ਦੀ ਇਲਾਜ ਦੌਰਾਨ ਹਸਪਤਾਲ ‘ਚ ਹੋਈ ਮੌਤ।

ਰੂਪਨਗਰ ‘ਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦੇ ਮੁਲਜ਼ਮ ਦੀ ਸੋਮਵਾਰ ਦੇਰ ਰਾਤ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਕੀਤੀ ਗਈ ਹੈ। ਉਸ ਨੂੰ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਦੋਸ਼ੀ ਨੂੰ 4 ਦਿਨ ਪਹਿਲਾਂ 29 ਅਪ੍ਰੈਲ ਨੂੰ ਰੂਪਨਗਰ ਤੋਂ ਮਾਨਸਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਜਾਣਕਾਰੀ ਦੇ ਅਨੁਸਾਰ ਜਸਵੀਰ ਸਿੰਘ ਨੂੰ ਸੋਮਵਾਰ ਨੂੰ ਅਚਾਨਕ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ। ਉਸ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਸੀ, ਇਸੇ ਦੌਰਾਨ ਅਚਾਨਕ ਡਾਕਟਰਾਂ ਵੱਲੋ ਉਸ ਨੂੰ ਮ੍ਰਿਤਕ ਐਲਾਨ ਕੀਤਾ ਗਿਆ। ਜੇਲ੍ਹ ਵਿਭਾਗ ਨੇ ਦੱਸਿਆ ਹੈ ਕਿ ਜਸਵੀਰ ਸਿੰਘ ਦੀ ਛਾਤੀ ਵਿੱਚ ਅਚਾਨਕ ਦਰਦ ਹੋਣ ਲੱਗ ਗਿਆ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਫਿਰ ਉਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋ ਤੁਰੰਤ ਹਸਪਤਾਲ ਲਿਜਾਇਆ ਗਿਆ।

Accused of Morinda blasphemy

ਡਾਕਟਰਾਂ ਨੇ ਦੱਸਿਆ ਹੈ ਕਿ ਸ਼ਾਮ 4.10 ਵਜੇ ਦੋਸ਼ੀ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਲੈ ਕੇ ਆਏ। ਉਸ ਦੀ ਛਾਤੀ ਵਿੱਚ ਅਚਾਨਕ ਦਰਦ ਹੋਣ ਲੱਗ ਗਿਆ ਸੀ। ਰਾਤ 8 ਵਜੇ ਉਸ ਦੀ ਸਿਹਤ ਜਿਆਦਾ ਖ਼ਰਾਬ ਹੋ ਗਈ ਸੀ। ਉਸ ਦਾ ਬਚਾਅ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਰਾਤ 9:10 ਵਜੇ ਉਸ ਨੇ ਆਖਰੀ ਸਾਹ ਲਏ।

Accused of Morinda blasphemy

ਦੋਸ਼ੀ ਜਸਵੀਰ ਸਿੰਘ ਨੇ ਹਫ਼ਤਾ ਪਹਿਲਾਂ ਹੀ ਸੋਮਵਾਰ ਨੂੰ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਪਾਠੀ ਸਿੰਘਾਂ ’ਨਾਲ ਕੁੱਟਮਾਰ ਕੀਤੀ ਸੀ। ਇੰਨਾ ਹੀ ਨਹੀਂ ਦੋਸ਼ੀ ਜੁੱਤੀਆਂ ਸਣੇ ਗੁਰਦੁਆਰਾ ਸਾਹਿਬ ਅੰਦਰ ਪੁੱਜ ਗਿਆ ਸੀ। ਇਸ ਦੇ ਨਾਲ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਲੋਕਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਸੀ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments