ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀਆ ਅਸਥੀਆਂ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਪ੍ਰਵਾਹ ਕੀਤਾ ਜਾ ਰਿਹਾ ਹੈ । ਸੁਖਬੀਰ ਸਿੰਘ ਬਾਦਲ ਸਣੇ ਪਰਿਵਾਰ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੋ ਬੱਸਾਂ ਵਿੱਚ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਚੁੱਕੀ ਹੈ। ਇਸ ਦੇ ਨਾਲ ਹੀ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਗਈਆਂ ਹਨ। ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਵਾਸਤੇ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਇਆਂ ਗਿਆ ਹੈ।
ਅਧਿਕਾਰੀਆਂ ਵੱਲੋ ਜਗ੍ਹਾ-ਜਗ੍ਹਾ ਦੀ ਨਿਗਰਾਨੀ ਕੀਤਾ ਜਾ ਰਹੀ ਹੈ | ਇਸ ਦੌਰਾਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਪ੍ਰੋਗਰਾਮ ਦਾ ਰੂਟ ਪਲਾਨ ਵੀ ਜਾਰੀ ਕੀਤਾ ਹੋਇਆ ਹੈ।ਸਥਾਨਕ ਪ੍ਰਸ਼ਾਸਨ ਵੱਲੋਂ ਪੂਰੀ ਦੇਖ-ਰੇਖ ਕੀਤੀ ਜਾ ਰਹੀ ਹੈ ਕਿ ਪਿੰਡ ਬਾਦਲ ਵਿੱਚ ਆਉਣ ਵਾਲੇ ਜਾਂ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਹੋਵੇ।
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਸਮਾਰੋਹ ਦੌਰਾਨ ਬਾਦਲ-ਗਗੜ ਰੋਡ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਆਵਾਜਾਈ ਦਾ ਆਉਣਾ ਜਾਣਾ ਬਿਲਕੁਲ ਨਹੀਂ ਹੋਵੇਗਾ। ਸਮਾਰੋਹ ਦੇ ਪੂਰਾ ਹੋ ਜਾਣ ਤੋਂ ਮਗਰੋਂ ਇਸ ਨੂੰ ਖੋਲ੍ਹ ਦਿੱਤਾ ਜਾਏਗਾ। ਅਜਿਹਾ ਇਸ ਕਰਕੇ ਕੀਤਾ ਗਿਆ ਹੈ ਤਾਂ ਜੋ ਟਰੈਫਿਕ ਜਾਮ ਹੋਣ ਦੀ ਵਜ੍ਹਾ ਨਾਲ ਕੋਈ ਮੁਸ਼ਕਿਲ ਨਾ ਹੋਵੇ।
ਰੂਟ ਪਲਾਨ ਦੇ ਅਨੁਸਾਰ ਪਿੰਡ ਬਾਦਲ ਵਿੱਚ ਆ ਰਹੇ ਲੋਕਾਂ ਦੀ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਪਿੰਡ ਬਾਦਲ ਨੂੰ ਜਾਣ ਵਾਲੀ ਸੜਕ ਦੇ ਦੋਨੋ ਪਾਸੇ ਦੇ ਖੇਤਾਂ ਦੀ ਪਾਰਕਿੰਗ ਲਈ ਚੋਣ ਕੀਤੀ ਗਈ ਹੈ।