ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਿਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ।ਕੇਂਦਰੀ ਖ਼ੁਫ਼ੀਆ ਏਜੰਸੀ ਦੇ ਆਧਾਰ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਕੇਂਦਰੀ ਖੁਫ਼ੀਆ ਏਜੰਸੀ ਆਈ. ਬੀ. ਦੀ ਰਿਪੋਰਟ ਮਗਰੋਂ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।
ਸੀਐਮ ਭਗਵੰਤ ਮਾਨ ਨੂੰ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ CRPF ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਕਰੇਗੀ। ਕੇਂਦਰ ਵੱਲੋ ਪੰਜਾਬ ਦੇ ਸੀਐਮ ਨੂੰ ਜ਼ੈੱਡ ਪਲੱਸ CRPF ਸੁਰੱਖਿਆ ਕਵਰ ਪ੍ਰਦਾਨ ਕਰ ਕੀਤਾ ਗਿਆ ਹੈ। ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹਿਣ ਵਾਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਪ੍ਰਾਪਤ ਹੈ।