ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ Z+ ਸਿਕਓਰਿਟੀ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋ ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੂੰ Z+ ਸਿਕਓਰਿਟੀ ਦੇਣ ਦਾ ਫੈਸਲਾ ਕੀਤਾ ਗਿਆ ਸੀ ਪਰ ਸੀਐਮ ਮਾਨ ਨੇ ਅੱਜ ਯਾਨੀ ਵੀਰਵਾਰ ਨੂੰ Z+ ਸੁਰੱਖਿਆ ਲਈ ਇਨਕਾਰ ਕਰ ਦਿੱਤਾ ਹੈ।
ਸੀਐਮ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਸੀਐਮ ਮਾਨ ਨੇ ਆਖਿਆ ਹੈ ਕਿ ਪੰਜਾਬ ਅਤੇ ਦਿੱਲੀ ਵਿੱਚ Z+ ਸਿਕਓਰਿਟੀ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਲਈ ਬਹੁਤ ਹੈ।