ਨਵੀਂ ਦਿੱਲੀ (ਸਾਹਿਬ)-ਰਾਸ਼ਟਰਪਤੀ ਭਵਨ ਵਿਖੇ ਸਰਕਾਰ ਵੱਲੋਂ ਚੁਣੀਆਂ ਗਈਆਂ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 5 ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ।
- ਜਾਣਕਾਰੀ ਮੁਤਾਬਕ ਇਨ੍ਹਾਂ ‘ਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀ.ਵੀ. ਨਰਸਿਮਹਾ ਰਾਓ, ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਅਡਵਾਨੀ ਨੂੰ ਛੱਡ ਕੇ ਬਾਕੀ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਨੇ ਰਾਸ਼ਟਰਪਤੀ ਤੋਂ ਸਨਮਾਨ ਸਵੀਕਾਰ ਕੀਤਾ। ਖ਼ਬਰ ਹੈ ਕਿ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀ ਅੱਜ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਸੀ। ਪਰ ਅਡਵਾਨੀ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ‘ਚ ਆਯੋਜਿਤ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋ ਸਕੇ।
- ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ 31 ਮਾਰਚ ਐਤਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾਣਗੇ ਅਤੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨਗੇ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਅਹਿਮ ਸ਼ਖਸੀਅਤਾਂ ਵੀ ਮੌਜੂਦ ਹੋ ਸਕਦੀਆਂ ਹਨ, ਜਦਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।