ਨਵੀਂ ਦਿੱਲੀ (ਸਾਹਿਬ)— ਦਿੱਲੀ ‘ਚ ਮੰਗਲਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਸਦਰ ਬਾਜ਼ਾਰ ਇਲਾਕੇ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਦੋ ਲੜਕੀਆਂ ਦੀ ਮੌਤ ਹੋ ਗਈ। ਪੁਲਿਸ ਟੀਮ ਦੋਵਾਂ ਨੂੰ ਹਸਪਤਾਲ ਲੈ ਗਈ, ਪਰ ਉੱਥੇ ਵੀ ਡਾਕਟਰਾਂ ਨੇ ਲੜਕੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦਾ ਕਹਿਣਾ ਹੈ ਕਿ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਚਾਰ ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਸਦਰ ਬਾਜ਼ਾਰ ਇਲਾਕੇ ‘ਚ ਇਕ ਘਰ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਸੀ-366 ਅਮਾਨਤ ਹਾਊਸ, ਸਰਦਾਰ ਬਸਤੀ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ ਅਤੇ ਘਰ ਦੇ ਅੰਦਰ ਜਾ ਵੜੀ।
- ਜਦੋਂ ਫਾਇਰ ਬ੍ਰਿਗੇਡ ਨੇ ਬਾਥਰੂਮ ਵਿੱਚ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਦੋ ਲੜਕੀਆਂ ਬੇਹੋਸ਼ ਪਈਆਂ ਮਿਲੀਆਂ। ਦੋਵਾਂ ਨੂੰ ਤੁਰੰਤ ਬਾਥਰੂਮ ‘ਚੋਂ ਬਾਹਰ ਕੱਢ ਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵਾਂ ਦੀ ਉਮਰ 15 ਅਤੇ 13 ਸਾਲ ਸੀ। ਐਸਟੀਓ ਰਵਿੰਦਰ ਨੇ ਦੱਸਿਆ ਕਿ ਘਰ ਵਿੱਚ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਅੱਗ ਬੁਝਾਉਣ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੀ ਟੀਮ ਘਰ ਦੇ ਅੰਦਰ ਸਰਚ ਆਪਰੇਸ਼ਨ ਵੀ ਚਲਾ ਰਹੀ ਹੈ।