ਰਾਂਚੀ (ਸਾਹਿਬ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਰਾਂਚੀ ‘ਚ 8.86 ਏਕੜ ਜ਼ਮੀਨ ਜ਼ਬਤ ਕਰ ਲਈ ਹੈ। ਇਹ ਜ਼ਮੀਨ ਸੋਰੇਨ ਦੀ ਦੱਸੀ ਜਾਂਦੀ ਹੈ, ਜਿਸ ਬਾਰੇ ਫੈਡਰਲ ਏਜੰਸੀ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕੀਤਾ।
- ਈਡੀ ਨੇ 30 ਮਾਰਚ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਵਿਸ਼ੇਸ਼ ਅਦਾਲਤ ਵਿੱਚ 48 ਸਾਲਾ ਜੇਐਮਐਮ ਆਗੂ ਅਤੇ ਚਾਰ ਹੋਰਾਂ ਭਾਨੂ ਪ੍ਰਤਾਪ ਪ੍ਰਸਾਦ, ਰਾਜ ਕੁਮਾਰ ਪਾਹਨ, ਹਿਲੇਰੀਅਸ ਕਛਪ ਅਤੇ ਬਿਨੋਦ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਅਦਾਲਤ ਨੇ ਇਸਤਗਾਸਾ ਦੀ ਸ਼ਿਕਾਇਤ ਦਾ ਨੋਟਿਸ ਲਿਆ ਹੈ।
- ਤੁਹਾਨੂੰ ਦੱਸ ਦੇਈਏ ਕਿ ਇਹ ਜ਼ਮੀਨ ਕਥਿਤ ਤੌਰ ‘ਤੇ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਈਡੀ ਦੀ ਜਾਂਚ ਵਿੱਚ ਸ਼ਾਮਲ ਪਾਈ ਗਈ ਹੈ। ਈਡੀ ਦਾ ਕਹਿਣਾ ਹੈ ਕਿ ਇਹ ਜ਼ਮੀਨ ਮਨੀ ਲਾਂਡਰਿੰਗ ਦੀ ਪ੍ਰਕਿਰਿਆ ਵਿੱਚ ਹਾਸਲ ਕੀਤੀ ਗਈ ਸੀ। ਜਾਂਚ ਏਜੰਸੀ ਨੇ ਇਸ ਮਾਮਲੇ ‘ਚ ਹੁਣ ਤੱਕ ਦੀ ਜਾਂਚ ‘ਚ ਮਿਲੇ ਸਬੂਤਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ।