ਮਹਿੰਦਰਗੜ੍ਹ (ਸਾਹਿਬ): ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 6 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਈਵੇਟ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਇਹ ਘਟਨਾ ਜ਼ਿਲ੍ਹੇ ਦੇ ਕਨੀਨਾ ਉਪ ਮੰਡਲ ਦੇ ਪਿੰਡ ਉਨਹਾਨੀ ਨੇੜੇ ਵਾਪਰੀ।
- ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ। ਬੱਸ ‘ਚ ਸਵਾਰ 5 ਬੱਚਿਆਂ ਦੀ ਮੌਤ ਹੋਣ ਦੀ ਸੂਚਨਾ ਹੈ।
- ਕਨੀਨਾ ਤੋਂ ਧਨੌਂਡਾ ਜਾਣ ਵਾਲੇ ਰਸਤੇ ‘ਤੇ ਸਟੇਟ ਗਰਲਜ਼ ਕਾਲਜ ਦੇ ਸਾਹਮਣੇ ਜਲ ਪਬਲਿਕ ਸਕੂਲ ਦੀ ਬੱਸ ਪਲਟ ਗਈ। ਦੱਸ ਦਈਏ ਕਿ ਬੱਸ ਡਰਾਈਵਰ ਨੇ ਬੱਸ ਸਿੱਧਾ ਦਰੱਖਤ ‘ਚ ਜਾ ਮਾਰੀ ਜਿਸ ਕਾਰਨ ਬੱਸ ਪਲਟ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਨਿਹਾਲ ਹਸਪਤਾਲ ‘ਚ ਦਾਖਲ ਕਰਵਾਇਆ।