ਚੰਡੀਗੜ੍ਹ (ਸਾਹਿਬ) – ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਵਲੋਂ ਹਿਮਾਚਲ ਦੇ ਸ਼ਿਮਲਾ ‘ਚ ਆਪਣੇ ਦੋਸਤਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਅਨਾ ਮਾਰਿਆ ਹੈ।
- ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਦੀ ਹਿਮਾਚਲ ਦੇ ਸ਼ਿਮਲਾ ‘ਚ ਦੋਸਤਾਂ ਸਮੇਤ ਗ੍ਰਿਫਤਾਰੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ‘ਚ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਮਜੀਠੀਆ ਸਾਹਬ ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ ਪ੍ਰੈੱਸ ਕਾਨਫਰੰਸ ਕਿਉਂ ਨਹੀਂ ਕਰ ਰਹੇ? … ਉਸ ਦਾ ਮਾਮਾ ਵੀ ਬਣ ਗਿਆ। ਸੀਐਮ ਮਾਨ ਨੇ ਇਸ ਪੂਰੇ ਮਾਮਲੇ ‘ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਪ੍ਰੈੱਸ ਕਾਨਫਰੰਸ ਕਰਨ ਲਈ ਕਿਹਾ ਹੈ।
- ਅਜੇ ਦੋ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਦੋਸਤਾਂ ਸਮੇਤ ਸ਼ਰਾਬੀ ਹਾਲਤ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਦੋਸਤਾਂ ਵਿੱਚ ਹਿਮਾਚਲ ਪ੍ਰਦੇਸ਼ ਦੀ ਇੱਕ ਲੜਕੀ ਵੀ ਸ਼ਾਮਲ ਹੈ। ਸ਼ਿਮਲਾ ਪੁਲਿਸ ਨੇ ਪ੍ਰਕਾਸ਼ ਸਿੰਘ ਲੰਗਾਹ ਅਤੇ ਉਸਦੇ ਦੋਸਤਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਪ੍ਰਕਾਸ਼ ਲੰਗਾਹ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ‘ਚ ਗ੍ਰਿਫਤਾਰ ਹੋ ਚੁੱਕਾ ਹੈ। ਪਰ ਹੁਣ ਉਸ ਨੂੰ ਹੈਰੋਇਨ ਸਮੇਤ ਫੜਿਆ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।