ਨਵੀਂ ਦਿੱਲੀ/ਚੰਡੀਗ੍ਹੜ (ਸਾਹਿਬ): 11 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਅਧਿਕਾਰੀ ਪਰਮਪਾਲ ਕੌਰ ਸਿੱਧੂ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਮਲੂਕਾ ਦਾ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਵੀ ਭਾਜਪਾ ’ਚ ਸ਼ਾਮਲ ਹੋ ਗਿਆ। ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ।
- ਇਸੇ ਦੌਰਾਨ ਪੰਜਾਬ ਦੇ ਮੁਖ ਮੰਤਰੀ (CM) ਮਾਨ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ IAS ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਹਾਲੇ ਮਨਜ਼ੂਰ ਨਾ ਹੋਣ ਬਾਰੇ ਲਿਖਦਿਆਂ ਕਿਹਾ ਹੈ,‘ਬੀਬਾ ਜੀ, ਜਿੰਨੀਂ ਕਾਹਲੀ ਆਈਏਐੱਸ ਬਣਨ ਦੀ ਸੀ, ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ, ਕ੍ਰਿਪਾ ਕਰਕੇ ਅਸਤੀਫਾ ਦੇਣ ਦੇ ਤੌਰ-ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖ਼ਤਰੇ ਵਿਚ ਪੈ ਸਕਦੀ ਹੈ।’